Posts

Showing posts from May, 2026

ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸਿੱਖਿਆ ਦਾ ਮਹਾਂ ਜਸ਼ਨ ---ਮੇਗਾ ਪੀਟੀਐਮ ਦਾ ਹੋਇਆ ਆਯੋਜਨ!

Image
ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸਿੱਖਿਆ ਦਾ ਮਹਾਂ ਜਸ਼ਨ ---ਮੇਗਾ ਪੀਟੀਐਮ ਦਾ ਹੋਇਆ ਆਯੋਜਨ! ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ )ਸ਼੍ਰੀ ਰਜੇਸ਼ ਕੁਮਾਰ ਸ਼ਰਮਾ, ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਰਜੇਸ਼ ਖੰਨਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡੀਆਰਸੀ ਡਾ.ਰਾਜਨ ਦੇ ਸਫਲ ਸੰਚਾਲਨ ਹੇਂਠ ਜ਼ਿਲ੍ਹਾ ਅੰਮ੍ਰਿਤਸਰ ਦੇ ਅਪਰ ਪ੍ਰਾਇਮਰੀ 416 ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚ ਅਜ ਮਿਤੀ 30 ਮਈ ਨੂੰ ਸਿੱਖਿਆ ਦਾ ਮਹਾਂ ਜਸ਼ਨ ਬੜੇ ਸੁਚੱਜੇ ਅਤੇ ਖੂਬਸੂਰਤ ਢੰਗ ਨਾਲ ਮਨਾਇਆ ਗਿਆ। ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਮੁਤਾਬਕ ਪੰਜਾਬ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਦੀ ਇਸ ਸ਼ਾਨਦਾਰ ਮਹਾਨ ਪ੍ਰਾਪਤੀ ਨੂੰ ਅਧਿਆਪਕਾਂ,ਵਿਦਿਆਰਥੀਆਂ ,ਮਾਪਿਆਂ, ਐਸਐਮਸੀ ਕਮੇਟੀ ਮੈਂਬਰਾਂ ,ਪਿੰਡ ਦੇ ਪਤਵੰਤੇ ਸੱਜਣਾਂ ਨਾਲ ਸਾਂਝਾ ਕਰਨ ਦੇ ਉਦੇਸ਼ ਨਾਲ ਇਸ ਮਹਾਂ ਜਸ਼ਨ ਦਾ ਆਯੋਜਨ ਕੀਤਾ ਗਿਆ ਸੀ। ਜ਼ਿਲ੍ਹਾ ਸਿੱਖਿਆ ਅਫਸਰ ,ਉਪ ਜਿਲ੍ਹਾ ਸਿੱਖਿਆ ਅਫਸਰ ਅਤੇ ਡੀਆਰਸੀ ਡਾ. ਰਾਜਨ ਵੱਲੋਂ ਅੱਜ ਸਰਕਾਰੀ ਹਾਈ ਸਕੂਲ ਅਦਲੀਵਾਲਾ, ਸਰਕਾਰੀ ਮਿਡਲ ਸਕੂਲ ਬੂਆ ਨੰਗਲੀ ,ਸਰਕਾਰੀ ਮਿਡਲ ਸਕੂਲ ਲੋਹਾਰਕਾ ਕਲਾਂ ,ਸਰਕਾਰੀ ਸੀਨੀਅਰ ...